ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਅੱਜ ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਨਿਤਿਨ ਗਡਕਰੀ ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦੀ ਸਮੀਖਿਆ ਕਰਨ ਪਹੁੰਚੇ ਸਨ। ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਬਾਰੇ ਜਾਣੂੰ ਕਰਵਾਉਂਦੇ ਹੋਏ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅਲੰਬਾਈ 670 ਕਿਲੋਮੀਟਰ ਹੈ, ਜਿਸ ਦਾ ਪੰਜਾਬ ਵਿਚ 362 ਕਿਲੋਮੀਟਰ ਹਿੱਸਾ ਹੈ।
ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਬਣਨ ਮਗਰੋਂ ਯਾਤਰੀਆਂ ਲਈ ਸਫ਼ਰ ਕਰਨਾ ਸੌਖਾਲਾ ਹੋ ਜਾਵੇਗਾ। ਕਰੀਬ 25,000 ਕਰੋੜ ਦੀ ਲਾਗਤ ਨਾਲ ਬਣ ਰਿਹਾ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸ ਵੇਅ ਦਾ ਨੀਂਹ ਪੱਥਰ ਅਪ੍ਰੈਲ 2022 ਵਿਚ ਰੱਖਿਆ ਗਿਆ ਸੀ, ਜੋਕਿ ਦਸੰਬਰ 2025 ਨੂੰ ਸ਼ੁਰੂ ਹੋ ਜਾਵੇਗਾ।