ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ ਰੋਜ਼ਾਨਾ ਘੱਟ ਹੁੰਦੀ ਜਾ ਰਹੀ ਹੈ ਪਰ ਪਾਣੀ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਦੇ ਲਾਗੇ ਹੈ I ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵੱਲੋਂ ਡੈਮ ’ਚ ਪਾਣੀ ਦੀ ਸਥਿਤੀ ਨੂੰ ਕੰਟਰੋਲ ’ਚ ਰੱਖਣ ਲਈ ਪਾਣੀ ਛੱਡਣ ਦਾ ਸਿਲਸਿਲਾ ਜਾਰੀ ਰੱਖਿਆ ਹੋਇਆ ਹੈI
ਜਾਣਕਾਰੀ ਅਨੁਸਾਰ ਪੌਂਗ ਡੈਮ ਤੋਂ ਸਪਿਲਵੇ ਰਾਹੀਂ 32381 ਅਤੇ ਪਾਵਰ ਹਾਊਸ ਰਾਹੀਂ 17218 ਕੁੱਲ 49599 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ’ਚ ਛੱਡਿਆ ਗਿਆI ਬੀਤੀ ਸ਼ਾਮ 7 ਵਜੇ ਪੌਂਗ ਡੈਮ ਝੀਲ ’ਚ ਪਾਣੀ ਦੀ ਆਮਦ 38882 ਕਿਊਸਿਕ ਨੋਟ ਕੀਤੀ ਗਈ ਅਤੇ ਪੌਂਗ ਡੈਮ ਝੀਲ ਦਾ ਪੱਧਰ 1390.33 ਨੋਟ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ .33 ਫੁੱਟ ਜ਼ਿਆਦਾ ਹੈI