ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਿਖੀ ਚਿੱਠੀ ਦਾ ਜਵਾਬ ਦਿੱਤਾ ਗਿਆ। ਇਸ ਦੇ ਨਾਲ ਹੀ ਗੁਰਬਾਣੀ ਪ੍ਰਸਾਰਣ ਮਾਮਲੇ ਵਿਚ ਵੀ ਨਵਾਂ ਮੋੜ ਆ ਗਿਆ ਹੈ। ਦਰਅਸਲ, ਸ਼ਨੀਵਾਰ ਨੂੰ CM ਮਾਨ ਨੇ ਰਾਜਪਾਲ ਨੂੰ ਚਿੱਠੀ ਲਿੱਖ ਕੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਸਬੰਧੀ ਬਿੱਲ ‘ਤੇ ਛੇਤੀ ਦਸਤਖ਼ਤ ਕਰਨ ਦੀ ਅਪੀਲ ਕੀਤੀ ਸੀ। ਅੱਜ ਰਾਜਪਾਲ ਪੁਰੋਹਿਤ ਨੇ ਉਸ ਚਿੱਠੀ ਦਾ ਜਵਾਬ ਦਿੰਦਿਆਂ ਵਿਧਾਨ ਸਭਾ ਸੈਸ਼ਨ ਨੂੰ ਹੀ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚਿੱਠੀ ਵਿਚ ਕਿਹਾ ਕਿ ਆਪ ਸਰਕਾਰ ਵੱਲੋਂ 19 ਤੇ 20 ਜੂਨ ਨੂੰ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਗੈਰ-ਸੰਵਿਧਾਨਕ ਸੀ। ਇਸ ਵਿਚ ਪਾਸ ਕੀਤੇ ਗਏ ਚਾਰੋ ਬਿੱਲ ਕਾਨੂੰਨ ਦਾ ਉਲੰਘਨ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਦੇਸ਼ ਦੇ ਅਟਾਰਨੀ ਜਨਰਲ ਦੀ ਸਲਾਹ ਲੈਣਗੇ। ਇਸ ਤੋਂ ਬਾਅਦ ਹੀ ਉਹ ਪਾਸ ਕੀਤੇ ਗਏ ਬਿੱਲਾਂ ‘ਤੇ ਫ਼ੈਸਲੇ ਲੈਣਗੇ।