ਸਾਬਕਾ ਕਾਂਗਰਸੀ ਮੰਤਰੀ ਦੀ ਮੌਤ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਅਟਵਾਲ 3 ਦਿਨ ਪਹਿਲਾਂ ਜਹਾਜ਼ ਰਾਹੀਂ ਸ਼੍ਰੀਨਗਰ ‘ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਸਨ, ਤਾਂ ਰਸਤੇ ਵਿੱਚ ਉਨ੍ਹਾਂ ਨੂੰ ਖ਼ੂਨ ਦੀ ਉਲਟੀ ਆ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼੍ਰੀਨਗਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਅੱਜ ਸਵੇਰੇ 11 ਵਜੇ ਉਨ੍ਹਾਂ ਦੀ ਮੌਤ ਹੋ ਗਈ।