ਅਰਬ ਦੇਸ਼ਾਂ ‘ਚ ਫਸੀਆਂ 4 ਲੜਕੀਆਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਪਰਤੀਆਂ ਘਰ

Share on Social Media

ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਜਾ ਰਹੀਆਂ ਲੜਕੀਆਂ/ਔਰਤਾਂ ਦਾ ਅਰਬ ਦੇਸ਼ਾਂ ’ਚ ਸ਼ੋਸ਼ਣ ਲਗਾਤਾਰ ਜਾਰੀ ਹੈ। ਇਨ੍ਹਾਂ ਟ੍ਰੈਵਲ ਏਜੰਟਾਂ ਹੱਥੋਂ ਸਤਾਈਆਂ ਲੜਕੀਆਂ/ਔਰਤਾਂ ਨੂੰ ਬਚਾਉਣ ’ਚ ਲੱਗੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਪੰਜਾਬ ਦੀਆਂ 4 ਹੋਰ ਧੀਆਂ ਆਪਣੇ ਪਰਿਵਾਰਾਂ ’ਚ ਪਰਤ ਸਕੀਆਂ ਹਨ।

ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਅਰਬ ਦੇਸ਼ਾਂ ‘ਚ ਫਸੀਆਂ 4 ਲੜਕੀਆਂ ਨੂੰ ਵਿਦੇਸ਼ ਮੰਤਰਾਲੇ ਤੇ ਭਾਰਤੀ ਅੰਬੈਸੀ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ‘ਚ ਇਕ ਲੜਕੀ ਮਸਕਟ ਅਤੇ 3 ਲੜਕੀਆਂ ਇਰਾਕ ਤੋਂ ਵਾਪਸ ਪਹੁੰਚੀਆਂ। ਉਨ੍ਹਾਂ ਕਿਹਾ ਕਿ ਏਜੰਟਾਂ ਵੱਲੋਂ ਗਰੀਬ ਵਰਗ ਦੀਆਂ ਲੜਕੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਨ੍ਹਾਂ ਲੜਕੀਆਂ ਨੇ ਦੱਸਿਆ ਕਿ ਆਪਣੇ ਘਰਾਂ ਵਿੱਚੋਂ ਤਾਂ ਉਹ ਗਰੀਬੀ ਚੁੱਕਣ ਦੇ ਸੁਪਨੇ ਦੇਖ ਕੇ ਗਈਆਂ ਸਨ ਪਰ ਉੱਥੇ ਪਹੁੰਚਦਿਆਂ ਹੀ ਉਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਟ੍ਰੈਵਲ ਏਜੰਟਾਂ ਨੇ ਉਨ੍ਹਾਂ ਨੂੰ ਵੇਚ ਦਿੱਤਾ ਹੈ। ਇਨ੍ਹਾਂ ਲੜਕੀਆਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਆਪਣਿਆਂ ਦੇ ਕਹਿਣ ਤੋਂ ਪਹਿਲਾਂ ਵਿਦੇਸ਼ ਜਾਣ ਲਈ ਮਾਨਤਾ ਪ੍ਰਾਪਤ ਟ੍ਰੈਵਲ ਏਜੰਟ ਰਾਹੀਂ ਹੀ ਜਾਣ ਤੇ ਜਾਣ ਤੋਂ ਪਹਿਲਾਂ ਹਰ ਪੱਖੋਂ ਜਾਂਚ-ਪੜਤਾਲ ਜ਼ਰੂਰ ਕਰਨ।