ਚੰਡੀਗੜ੍ਹ : 20 ਅਕਤੂਬਰ ਨੂੰ ਸ਼ੁਰੂ ਹੋਣ ਜਾ ਰਹੇ ਪੰਜਾਬ ਵਿਧਾਨ ਸਭਾ ਦੇ 2 ਦਿਨਾ ਇਜਲਾਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੈਬਨਿਟ ਮੀਟਿੰਗ ਸੱਦ ਲਈ ਗਈ ਹੈ। ਇਹ ਮੀਟਿੰਗ 14 ਅਕਤੂਬਰ ਨੂੰ ਮਤਲਬ ਕਿ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਕੈਬਨਿਟ ਮੀਟਿੰਗ ‘ਚ ਵਿਸ਼ੇਸ਼ ਇਜਲਾਸ ‘ਚ ਚੁੱਕੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਅਜੇ ਮਾਨਸੂਨ ਸੈਸ਼ਨ ਨਹੀਂ ਸੱਦਿਆ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਸਰਕਾਰ ਨੇ ਵਿਸ਼ੇਸ਼ ਇਜਲਾਸ ਸੱਦਿਆ ਸੀ।