ਪਟਿਆਲਾ : ਨਵਜੋਤ ਸਿੰਘ ਸਿੱਧੂ ਨੇ ਕੈਂਸਰ ਦੀ ਬਿਮਾਰੀ ਨਾਲ ਜੰਗ ਲੜ ਰਹੀ ਪਤਨੀ ਨਵਜੋਤ ਕੌਰ ਸਿੱਧੂ ਦੀ ਸੋਸ਼ਲ ਮੀਡੀਆ ’ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿਚ ਬੀਬਾ ਨਵਜੋਤ ਕੌਰ ਸਿੱਧੂ ਦਸਤਾਰ ਵਿਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ਨਵਜੋਤ ਕੌਰ ਦਾ ਕਹਿਣਾ ਹੈ ਕਿ ਵਾਲ ਵਾਪਸ ਆਉਣ ਤੱਕ ਉਹ ਦਸਤਾਰ ਸਜਾਉਣਗੇ। ਸਿੱਖਾਂ ਦਾ ਮਾਣ।
ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਪਿਛਲੇ ਕੁੱਝ ਮਹੀਨਿਆਂ ਤੋਂ ਕੈਂਸਰ ਦੀ ਨਾਮੂਰਾਦ ਬਿਮਾਰੀ ਨਾਲ ਜੂਝ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀਆਂ ਕਈ ਕੀਮੋਥੈਰੇਪੀਆਂ ਵੀ ਹੋਈਆਂ। ਇਸ ਕਾਰਨ ਉਨ੍ਹਾਂ ਦੇ ਸਿਰ ਦੇ ਵਾਲ ਝੜ ਗਏ। ਹੁਣ ਬੀਬਾ ਸਿੱਧੂ ਨੇ ਉਦੋਂ ਤਕ ਦਸਤਾਰ ਸਜਾਉਣ ਦਾ ਫ਼ੈਸਲਾ ਕੀਤਾ ਹੈ ਜਦੋਂ ਤਕ ਉਨ੍ਹਾਂ ਦੇ ਵਾਲ ਵਾਪਸ ਨਹੀਂ ਆ ਜਾਂਦੇ।