ਜਲੰਧਰ/ਚੰਡੀਗੜ੍ਹ: ਦੀਵਾਲੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਭਲਕੇ ਮੁੱਖ ਮੰਤਰੀ ਮਾਨ ਵੱਲੋਂ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ।
ਮੁੱਖ ਮੰਤਰੀ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ ਵੱਖ ਮਹਿਕਮਿਆਂ ਦੇ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਅੱਗੇ ਲਿਖਿਆ ਕਿ ਆਉਣ ਵਾਲੇ ਦਿਨਾਂ ‘ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ‘ਤੇ ਦਸਤਕ ਨੂੰ ਤਿਆਰ ਹਨ। ਮੁੱਖ ਮੰਤਰੀ ਨੇ ਲਿਖਿਆ ਕਿ ਪੰਜਾਬੀਆਂ ਨੂੰ ਨੌਕਰੀਆਂ ਵੰਡਣਾ ਅਹਿਸਾਨ ਨਹੀਂ ਸਗੋਂ ਸਾਡਾ ਫਰਜ਼ ਹੈ।