ਭਗਤਾ ਭਾਈਕਾ : ਪਿਛਲੇ ਸਾਲ ਉਚੇਰੀ ਵਿਦਿਆਂ ਲਈ ਕੈਨੇਡਾ ਗਈ ਪਿੰਡ ਜਲਾਲ ਦੀ 21 ਸਾਲਾ ਵਿਆਹੁਤਾ ਲੜਕੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ। ਖਬਰ ਸੁਣਦਿਆਂ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਜਸਮੀਨ ਕੌਰ ਗੌਂਦਾਰਾ (21) ਵਾਸੀ ਜਲਾਲ (ਬਠਿੰਡਾ) ਦਾ ਪਿਛਲੇ ਸਾਲ ਹੀ 5 ਅਗਸਤ ਨੂੰ ਸਤਵਿੰਦਰ ਸਿੰਘ ਵਾਸੀ ਵਾਂਦਰ (ਫਰੀਦਕੋਟ) ਨਾਲ ਵਿਆਹ ਹੋਇਆ ਸੀ। ਇਸ ਉਪਰੰਤ ਉਹ 25 ਅਗਸਤ ਨੂੰ ਪੜ੍ਹਾਈ ਕਰਨ ਲਈ ਕੈਨੇਡਾ ਚਲੀ ਗਈ ਸੀ। ਪਰਿਵਾਰ ਅਨੁਸਾਰ ਮ੍ਰਿਤਕ ਜਸਮੀਨ ਕੌਰ ਕੈਨੇਡਾ ‘ਚ ਸ਼ਾਮ ਵਕਤ ਆਪਣੇ ਘਰ ਵਾਪਿਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਗੰਭੀਰ ਰੂਪ ਵਿਚ ਜ਼ਖ਼ਮੀ ਜਸਮੀਨ ਕੌਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ, ਪਰੰਤੂ ਸੱਟਾਂ ਗੰਭੀਰ ਹੋਣ ਕਾਰਨ ਉਸਦੀ ਮੌਤ ਹੋ ਗਈ। ਜਸਮੀਨ ਕੌਰ ਦੀ ਮੌਤ ਨੂੰ ਲੈ ਕੇ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।