ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਤੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਅਧਿਕਾਰੀਆਂ ਦੇ ਸੁਰੱਖਿਆ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ। ਜਿਸ ਕਾਰਨ ਵੱਖ-ਵੱਖ ਮਾਮਲਿਆਂ ਵਿਚ ਬੰਦ ਕੈਦੀਆਂ/ਹਵਾਲਾਤੀਆਂ ਤੋਂ 15 ਮੋਬਾਇਲ ਬਰਾਮਦ ਹੋਣ ’ਤ ਡਵੀਜ਼ਨ ਨੰ. 7 ਦੀ ਪੁਲਸ ਨੇ 14 ਬੰਦੀਆਂ ’ ਤੇ ਪ੍ਰੀਜਨ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਬਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰੀਡੈਂਟ ਹਰਬੰਸ ਸਿੰਘ ਸੁਰਿੰਦਰਪਾਲ ਸਿੰਘ ਅਤੇ ਅਵਤਾਰ ਸਿੰਘ ਨੇ ਪੁਲਸ ਨੂੰ ਭੇਜੇ ਸ਼ਿਕਾਇਤ ਪੱਤਰ ਵਿਚ ਦੱਸਿਆ ਕਿ ਜੇਲ੍ਹ ਵਿਚ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ ’ਚੋਂ 14 ਬੰਦੀਆਂ ਤੋਂ 15 ਮੋਬਾਇਲ ਬਰਾਮਦ ਹੋਏ।
ਪੱਤਰ ਦੇ ਅਧਾਰ ’ਤੇ ਪੁਲਸ ਜਾਂਚ ਅਧਿਕਾਰੀ ਬਿੰਦਰ ਸਿੰਘ ਨੇ ਮੁਲਜ਼ਮ ਸਾਹਿਲ, ਹਰਮਨ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਗੁਰਸੇਵਕ, ਨਰਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਅਮਨਦੀਪ ਸਿੰਘ, ਸੰਤੋਸ਼ ਚੌਹਾਨ, ਜਗੀਰ ਸਿੰਘ, ਵਿਕੀ, ਦੀਪਕ ਕੁਮਾਰ, ਮੁਹੰਮਦ ਅਨਵਰ, ਜਸਵੀਰ ਸਿੰਘ ’ਤੇ ਮਾਮਲਾ ਦਰਜ ਕੀਤਾ ਹੈ।