ਲੁਧਿਆਣਾ : ਧਾਰਮਿਕ ਸਮਾਰੋਹਾਂ ’ਚ ਹਿੱਸਾ ਲੈਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਹੈਲੀਪੈਡ ਤੋਂ ਹੀ ਮਹਾਨਗਰ ਦੇ ਪ੍ਰਾਜੈਕਟਾਂ ਨੂੰ ਉਡਾਣ ਦੇ ਗਏ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੈਰਾਥਨ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਮਹਾਂਨਗਰ ਦੇ ਪ੍ਰਾਜੈਕਟਾਂ ਨੂੰ ਲੈ ਕੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਤਾਂ ਕਿ ਚਾਲੂ ਪ੍ਰਾਜੈਕਟਾਂ ਨੂੰ ਪੂਰਾ ਕਰ ਕੇ ਨਵੇਂ ਕੰਮ ਸ਼ੁਰੂ ਕੀਤੇ ਜਾਣ।
ਇਸ ਮੀਟਿੰਗ ’ਚ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਗੋਗੀ, ਕੁਲਵੰਤ ਸਿੰਘ ਸਿੱਧੂ, ਸਰਬਜੀਤ ਕੌਰ ਮਾਣੂਕੇ, ਹਰਦੀਪ ਸਿੰਘ ਮੂੰਡੀਆਂ, ਰਾਜਿੰਦਰ ਪਾਲ ਕੌਰ ਛੀਨਾ ਅਤੇ ਚੇਅਰਮੈਨ ਅਮਨਦੀਪ ਮੋਹੀ ਆਦਿ ਮੌਜੂਦ ਸਨ।