ਜਲੰਧਰ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ ਦੀ ਸਿਆਸਤ ਵਿਚ ਆਗੂਆਂ ਦਾ ਫੇਰਬਦਲ ਹੋ ਗਿਆ ਹੈ। ਜਲੰਧਰ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਾਬਕਾ ਕੌਂਸਲਰ ਸ਼ਮਸ਼ੇਰ ਖਹਿਰਾ, ਮੋਨੂੰ ਵੜਿੰਗ, ਬਾਲ ਕਿਸ਼ਨ ਬਾਲੀ, ਦੀਪਕ ਸ਼ਾਰਦਾ, ਦੇਸਰਾਜ ਜੱਸਲ, ਮਨਮੋਹਨ ਰਾਜੂ, ਓਮ ਪ੍ਰਕਾਸ਼ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਹ ਆਗੂ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ, ਸੁਸ਼ੀਲ ਰਿੰਕੂ ਵੀ ਮੌਜੂਦ ਸਨ।