ਨਕੋਦਰ ਦੇ ਨੇੜਲੇ ਬੀਰਪਿੰਡ ਦੇ 28 ਸਾਲਾ ਨੌਜਵਾਨ ਦੀ ਸੱਪ ਦੇ ਡੱਸਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਸਕਰਨ ਸਿੰਘ ਪੁੱਤਰ ਸਰਬਜੀਤ ਸਿੰਘ ਵਜੋਂ ਹੋਈ ਹੈ। ਜਸਕਰਨ ਸਿੰਘ ਕਰੀਬ 2 ਸਾਲ ਪਹਿਲਾਂ ਦੁਬਈ ਤੋਂ ਆਇਆ ਸੀ। ਬੀਤੇ ਕੱਲ ਜਦ ਉਹ ਆਪਣੇ ਖੇਤਾਂ ’ਚ ਗਿਆ, ਜਿੱਥੇ ਉਸ ਨੂੰ ਜ਼ਹਿਰੀਲੇ ਸੱਪ ਨੇ ਡੱਸ ਦਿੱਤਾ, ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਨਕੋਦਰ ’ਚ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਜਸਕਰਨ ਸਿੰਘ ਦੀ ਰਸਤੇ ’ਚ ਹੀ ਮੌਤ ਹੋ ਗਈ।