ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ ਆਦਿ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਵੇਗੀ, ਜਦਕਿ ਪੱਛਮੀ ਮਾਲਵਾ ’ਚ 30 ਅਤੇ 31 ਨੂੰ ਤੇਜ਼ ਬਾਰਿਸ਼ ਦੇ ਆਸਾਰ ਹਨ। ਦੂਜੇ ਪਾਸੇ ਪੂਰਬੀ ਮਾਲਵਾ ਵਿੱਚ 29 ਜੁਲਾਈ ਤੋਂ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।