ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੱਡੇ ਫੈਸਲਿਆਂ ’ਤੇ ਮੋਹਰ ਲਗਾ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਗ੍ਰਾਂਟ ਵਿਚ ਕਟੌਤੀ ਕੀਤੀ ਗਈ ਹੈ। ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 50 ਕਰੋੜ ਤੋਂ ਘਟਾ ਕੇ 37 ਕਰੋੜ ਕਰ ਦਿੱਤਾ ਗਿਆ ਹੈ, ਜਦਕਿ ਮੰਤਰੀਆਂ ਨੂੰ ਪਹਿਲਾਂ ਡੇਢ ਕਰੋੜ ਕੋਟਾ ਸੀ, ਜਿਸ ਨੂੰ ਘਟਾ ਕੇ ਹੁਣ 1 ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗ੍ਰਾਂਟ ਦੀ ਲੋੜ ਘੱਟਣ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ।
ਚੀਮਾ ਨੇ ਕਿਹਾ ਕਿ 2021-22 ਦੀ ਸਿੰਚਾਈ ਵਿਭਾਗ ਦੀ ਸਾਲਨਾ ਰਿਪੋਰਟ ਪੇਸ਼ ਕੀਤੀ ਗਈ ਸੀ, ਜਿਸ ਨੂੰ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ 4 ਕੈਦੀਆਂ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਦਕਿ ਇਕ ਕੈਦੀ ਦੀ ਰਿਹਾਈ ਰੱਦ ਕਰ ਦਿੱਤੀ ਹੈ।