ਕਈ ਦਿਨਾਂ ਤੋਂ ਹੁੰਮਸ ਤੇ ਗਰਮੀ ਦੀ ਮਾਰ ਝੱਲ ਰਹੇ ਪੰਜਾਬੀਆਂ ਨੂੰ ਅੱਜ ਸਾਉਣ ਦੇ ਮੀਂਹ ਨੇ ਠੰਡ ਪਾ ਦਿੱਤੀ ਹੈ। ਪੰਜਾਬ ਵਿੱਚ ਅੱਜ ਭਾਰੀ ਮੀਂਹ ਪੈਣਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਉਥੇ ਹੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਵੇਗੀ। ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਉਥੇ ਹੀ ਆਨੰਦਪੁਰ ਸਾਹਿਬ, ਨੰਗਲ, ਬੱਲੋਵਾਲ, ਰੋਪੜ, ਸ਼ਾਹਪੁਰ ਕੰਢੀ, ਪਠਾਨਕੋਟ, ਨਵਾਂਸ਼ਹਿਰ, ਦਸੂਹਾ, ਫਿਰੋਜ਼ਪੁਰ, ਅੰਮ੍ਰਿਤਸਰ ਆਦਿ ਖੇਤਰਾਂ ਵਿੱਚ 1 ਤੋਂ 6 ਸੈਂਟੀਮੀਟਰ ਤੱਕ ਮੀਂਹ ਪਿਆ। ਇਸ ਦੇ ਨਾਲ ਹੀ ਤਾਪਮਾਨ ‘ਚ 2.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਦੀ ਵਿਜੀਲੈਂਸ ਸਾਹਮਣੇ ਅੱਜ ਤੀਜੀ ਵਾਰ ਪੇਸ਼ੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਫਰੀਦਕੋਟ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਅਤੇ ਬਠਿੰਡਾ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਰਿਹਾ। ਆਉਣ ਵਾਲੇ ਦਿਨਾਂ ਵਿੱਚ ਕਈ ਇਲਾਕਿਆਂ ਵਿੱਚ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।