ਸੂਬੇ ‘ਚ ਹੜ੍ਹਾਂ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ । ਜਦੋਂ ਕਿ 60 ਹਜ਼ਾਰ ਏਕੜ ਫਸਲ ਦਾ ਨੁਕਸਾਨ ਹੋਇਆ ਹੈ। ਹੜ੍ਹ ਕਾਰਨ 18 ਜ਼ਿਲ੍ਹੇ ਪ੍ਰਭਾਵਿਤ ਹੋਏ ਹਨ। ਹੁਣ ਤੱਕ 5521.05 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 80.77 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਹੜ੍ਹਾਂ ਸਬੰਧੀ ਸੂਬਾ ਸਰਕਾਰ ਵੱਲੋਂ ਕੇਂਦਰ ਨੂੰ ਹੁਣ ਤੱਕ ਭੇਜੀ ਗਈ ਸਟੇਟਸ ਰਿਪੋਰਟ ਅਨੁਸਾਰ ਸਭ ਤੋਂ ਵੱਧ ਫਸਲਾਂ ਦਾ ਨੁਕਸਾਨ ਸੰਗਰੂਰ ਵਿੱਚ ਹੋਇਆ ਹੈ।
ਸੰਗਰੂਰ ਵਿੱਚ 50150 ਏਕੜ ਜਦੋਂਕਿ ਫਾਜ਼ਿਲਕਾ ਵਿੱਚ 5204 ਹੈਕਟੇਅਰ ਫ਼ਸਲ ਤਬਾਹ ਹੋ ਗਈ ਹੈ। ਹੜ੍ਹ ਪੀੜਤਾਂ ਦੀ ਮਦਦ ਲਈ 168 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿੱਚ 3903 ਤੋਂ ਵੱਧ ਲੋਕਾਂ ਨੇ ਸ਼ਰਨ ਲਈ ਹੈ। ਹੜ੍ਹ ਕਾਰਨ ਹੁਣ ਤੱਕ ਤਿੰਨ ਜਣੇ ਲਾਪਤਾ ਦੱਸੇ ਜਾ ਰਹੇ ਹਨ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਰਾਜ ਵਿੱਚ ਐੱਨਡੀਆਰਐੱਫ ਅਤੇ ਐੱਸਡੀਆਰਐੱਫ ਦੀਆਂ ਟੀਮਾਂ ਤੋਂ ਇਲਾਵਾ ਫ਼ੌਜ ਅਤੇ ਜਲ ਸੈਨਾ ਦੇ ਜਵਾਨਾਂ ਨੇ ਵੀ ਮੋਰਚਾ ਸੰਭਾਲ ਲਿਆ ਹੈ। ਫਿਲਹਾਲ ਹੜ੍ਹਾਂ ਸਬੰਧੀ ਸਥਿਤੀ ਕਾਬੂ ਹੇਠ ਹੈ।
ਰਿਪੋਰਟਾਂ ਅਨੁਸਾਰ, ਰੋਪੜ ਅਤੇ ਪਟਿਆਲਾ ਜ਼ਿਲ੍ਹਿਆਂ ਦੀ ਅੱਧੀ ਆਬਾਦੀ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ ਹੈ। ਜਦੋਂ ਕਿ ਹੜ੍ਹ ਨੇ ਐੱਸਬੀਐੱਸ ਨਗਰ ਦੀ ਸਮੁੱਚੀ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ। ਜਲੰਧਰ ਵਿੱਚ ਹੜ੍ਹਾਂ ਕਾਰਨ 36210 ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 26250 ਹੜ੍ਹ ਪੀੜਤਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਚੁੱਕਾ ਹੈ। ਮੁਹਾਲੀ ਵਿੱਚ ਮੀਂਹ ਕਾਰਨ ਸਭ ਤੋਂ ਵੱਧ ਜਾਨਾਂ ਗਈਆਂ ਹਨ। ਮੁਹਾਲੀ ‘ਚ ਮੀਂਹ ਕਾਰਨ ਹੁਣ ਤੱਕ 7 ਲੋਕਾਂ ਦੀ ਜਾਨ ਜਾ ਚੁੱਕੀ ਹੈ