ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਲਗਭਗ ਸਥਿਰ ਹਨ, ਫਿਰ ਵੀ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲਿਆ ਹੈ। ਹੜ੍ਹਾਂ ਦੀ ਮਾਰ ਝੱਲ ਰਹੇ ਦੇਸ਼ ਵਿਚ ਇਸ ਸਮੇਂ ਦੌਰਾਨ ਆਵਾਜਾਈ ਬਹੁਤ ਘੱਟ ਹੋ ਗਈ ਹੈ। ਇਨ੍ਹਾਂ ਹਾਲਤਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਦੇਖਣ ਨੂੰ ਮਿਲਿਆ ਹੈ। ਪੰਜਾਬ ਸਮੇਤ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ। ਈਂਧਨ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਅੰਤਰ ਪੰਜਾਬ , ਮਹਾਰਾਸ਼ਟਰ, ਕੇਰਲ, ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਿੱਚ ਦੇਖਣ ਨੂੰ ਮਿਲ ਰਿਹਾ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇ ਨਾਲ ਸੂਚੀ ਨੂੰ ਅਪਡੇਟ ਕੀਤਾ ਹੈ। ਨਵੀਂ ਸੂਚੀ ਮੁਤਾਬਕ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਕ੍ਰਮਵਾਰ 32 ਪੈਸੇ ਅਤੇ 30 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਦੋਂ ਕਿ ਮਹਾਰਾਸ਼ਟਰ ‘ਚ ਪੈਟਰੋਲ 25 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਇਲਾਵਾ ਕੇਰਲ ਅਤੇ ਆਂਧਰਾ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਓਡੀਸ਼ਾ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਦਿੱਲੀ ਅਤੇ ਮੁੰਬਈ ਸਮੇਤ ਦੇਸ਼ ਦੇ ਮਹਾਨਗਰਾਂ ‘ਚ ਈਂਧਨ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।