ਨਕੋਦਰ: ਇਥੇ ਸਥਾਪਿਤ ਬਾਪੂ ਲਾਲ ਬਾਦਸ਼ਾਹ ਦੇ ਮੇਲੇ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਪੁੱਜੇ। ਇਸ ਅਸਥਾਨ ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ ਨੇ ਮੁਖ ਮੰਤਰੀ ਤੇ ਉਨਾਂ ਦੀ ਪਤਨੀ ਦਾ ਫੁਲਕਾਰੀਆਂ ਭੇਟ ਕਰਕੇ ਸਨਮਾਨ ਕੀਤਾ। ਮੁਖ ਮੰਤਰੀ ਨੇ ਆਖਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਖਾਤਰ ਇਸ ਅਸਥਾਨ ਤੋਂ ਆਸ਼ੀਰਵਾਦ ਲੈਣ ਆਏ ਹਨ। ਹੰਸ ਰਾਜ ਨੇ ਆਈਆਂ ਸੰਗਤਾਂ ਤੇ ਮੁਖ ਮੰਤਰੀ ਦਾ ਧੰਨਵਾਦ ਕੀਤਾ