ਭਾਜਪਾ ’ਚੋਂ ਆਏ ਆਗੂਆਂ ਦੀ ਕਾਂਗਰਸ ’ਚ ਰਸਮੀ ਸ਼ਮੂਲੀਅਤ 20 ਨੂੰ, ਬੀਜੇਪੀ ‘ਚ ਪਰਤਣ ਦੇ ਸਨ ਚਰਚੇ!

Share on Social Media

ਚੰਡੀਗੜ੍ਹ: ਭਾਜਪਾ ਛੱਡ ਕੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਦੇ ਚਾਹਵਾਨ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਹੋਰ ਆਗੂਆਂ ਦੀ ਕਾਂਗਰਸ ਪਾਰਟੀ ਵਿਚ ਰਸਮੀ ਸ਼ਮੂਲੀਅਤ 20 ਅਕਤੂਬਰ ਨੂੰ ਕਰਵਾਈ ਜਾਵੇਗੀ। ਇਸ ਬਾਬਤ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ ਜਿਸ ਵਿਚ ਇਹਨਾਂ ਆਗੂਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਵਿਚ ਰਸਮੀ ਤੌਰ ’ਤੇ ਸ਼ਾਮਲ ਹੋਣ ਮਗਰੋਂ 27 ਅਕਤੂਬਰ ਨੂੰ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਮੀਟਿੰਗ ਕਰਵਾਈ ਜਾਵੇਗੀ।