ਚੰਡੀਗੜ੍ਹ : ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਹਾਈਕੋਰਟ ਨੇ ਪਲਾਟ ਘਪਲੇ ਮਾਮਲੇ ‘ਚ ਮਨਪ੍ਰੀਤ ਬਾਦਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ। ਅੰਤਰਿਮ ਜ਼ਮਾਨਤ ਮਿਲਣ ਮਗਰੋਂ ਹੁਣ ਉਨ੍ਹਾਂ ਨੂੰ ਅਦਾਲਤ ਦੇ ਹੁਕਮਾਂ ਤਹਿਤ ਆਪਣਾ ਪਾਸਪੋਰਟ ਜਮ੍ਹਾਂ ਕਰਵਾਉਣਾ ਪਵੇਗਾ ਅਤੇ ਜਾਂਚ ਏਜੰਸੀ ਦੇ ਕੋਲ ਜਾ ਕੇ ਜਾਂਚ ‘ਚ ਵੀ ਸ਼ਾਮਲ ਹੋਣਾ ਪਵੇਗਾ।
ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 24 ਸਤੰਬਰ ਨੂੰ ਬਠਿੰਡਾ ਥਾਣਾ ‘ਚ ਪਲਾਟ ਅਲਾਟਮੈਂਟ ਨਾਲ ਸਬੰਧਿ ਮਾਮਲੇ ’ਚ ਬਾਦਲ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਦੀਆਂ ਟੀਮਾਂ ਨੇ ਚੰਡੀਗੜ੍ਹ ਅਤੇ ਲੰਬੀ ‘ਚ ਵੀ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਪਰ ਉੱਥੇ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ।