ਸਿਖਰ ਸੰਮੇਲਨ ਦੌਰਾਨ ਮੋਦੀ ਤੇ ਟਰੂਡੋ ਨੇ ਕੀਤੀ ਭਾਰਤ-ਕੈਨੇਡਾ ਸਬੰਧਾਂ ਬਾਰੇ ਚਰਚਾ।

Share on Social Media

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜੀ-20 ਸਿਖਰ ਵਾਰਤਾ ਤੋਂ ਇਕਪਾਸੇ ਆਪਣੇ ਕੈਨੇਡਿਆਈ ਹਮਰੁਤਬਾ ਜਸਟਿਨ ਟਰੂਡੋ ਨਾਲ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਬੈਠਕ ਦੌਰਾਨ ਵੱਖ ਵੱਖ ਸੈਕਟਰਾਂ ਵਿਚ ਦੁਵੱਲੇ ਸਹਿਯੋਗ ਬਾਰੇ ਵਿਚਾਰ ਵਟਾਂਦਰਾ ਕੀਤਾ। ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿੱਚ ਕਿਹਾ, ‘‘ਜੀ-20 ਸਿਖਰ ਸੰਮੇਲਨ ਤੋਂ ਇਕਪਾਸੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਮਿਲਿਆ। ਅਸੀਂ ਵੱਖ ਵੱਖ ਖੇਤਰਾਂ ਵਿੱਚ ਭਾਰਤ-ਕੈਨੇਡਾ ਰਿਸ਼ਤਿਆਂ ਨੂੰ ਲੈ ਕੇ ਵਿਆਪਕ ਵਿਚਾਰ ਚਰਚਾ ਕੀਤੀ।