ਲੁਧਿਆਣਾ: ਹਿੱਟ ਗੀਤਾਂ ਦੇ ਗਾਇਕ ਅਤੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਉਣ ਵਾਲੇ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਲੁਧਿਆਣਾ ‘ਚ ਭੋਗ ਪਾਇਆ ਜਾ ਰਿਹਾ ਹੈ। ਲੁਧਿਆਣਾ ਦੇ ਸਰਾਭਾ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਉਨ੍ਹਾਂ ਦਾ ਭੋਗ ਪਾਇਆ ਜਾ ਰਿਹਾ ਹੈ। ਇਸ ਦੌਰਾਨ ਕਈ ਰਾਜਨੀਤਕ ਅਤੇ ਫ਼ਿਲਮ ਜਗਤ ਦੀ ਹਸਤੀਆਂ ਪਹੁੰਚੀਆਂ ਹੋਈਆਂ ਸਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਪਹੁੰਚੇ। ਉਨ੍ਹਾਂ ਨੇ ਸੁਰਿੰਦਰ ਸ਼ਿੰਦਾ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ- ਸੁਰਿੰਦਰ ਛਿੰਦਾ ਦੀ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਕੋਈ ਐਲਾਨ ਨਹੀ ਕੀਤਾ ਹੈ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੋਈ ਵੀ ਰਾਜਨੀਤਕ ਬਿਆਨ ਦੇਣ ਤੋਂ ਗੁਰੇਜ਼ ਕੀਤਾ। ਇਸ ਤੋਂ ਇਲਾਵਾ ਹੰਸ ਰਾਜ ਹੰਸ ਵੀ ਪਹੁੰਚੇ। ਇਸ ਦੌਰਾਨ ਛਿੰਦਾ ਦਾ ਪੁੱਤਰ ਹੰਸ ਰਾਜ ਹੰਸ ਦੇ ਗਲ ਲੱਗ ਭੁੱਬਾਂ ਮਾਰ ਰੌਂਦਾ ਨਜ਼ਰ ਆਇਆ।