ਚੰਡੀਗੜ੍ਹ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੇ ਛਾਤੀ ‘ਚ ਇਨਫੈਕਸ਼ਨ ਫੈਲ ਗਈ ਅਤੇ ਹਾਰਟ ‘ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ
ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।