ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪਿਛਲੇ ਦਿਨੀਂ ਕੱਢੇ ਗਏ ਨਗਰ ਕੀਰਤਨ ਦੌਰਾਨ ਹੈਲੀਕਾਪਟਰ ਰਾਹੀਂ ਸ੍ਰੀ ਦਰਬਾਰ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਆਖਿਆ ਕਿ ਸੇਵਾ ਕਰਨ ਵਾਲਿਆਂ ਦੀ ਭਾਵਨਾ ਵਿਚ ਕੋਈ ਖੋਟ ਨਹੀਂ ਸੀ। ਫੁੱਲਾਂ ਦੀ ਵਰਖਾ ਕਰਨ ਵਾਲਾ ਪਰਿਵਾਰ ਸੇਵਾ ਦੀ ਭਾਵਨਾ ਨਾਲ ਆਇਆ ਸੀ ਅਤੇ ਭਵਿੱਖ ‘ਚ ਕਦੇ ਮਰਿਆਦਾ ਦੀ ਉਲੰਘਣਾ ਨਾ ਹੋਵੇ ਇਸ ਦਾ ਖ਼ਿਆਲ ਰੱਖਿਆ ਜਾਵੇਗਾ।