ਚੰਡੀਗੜ੍ਹ, 1 ਅਗਸਤ, 2023: ਕੌਮੀ ਜਾਂਚ ਏਜੰਸੀ (ਐਨ ਆਈ ਏ) ਵੱਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਹਾਲੀ ਵਿਚ ਪਰਮਜੀਤ ਸਿੰਘ ਪੰਮਾ ਨਾਂ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਵਿਚ ਵੀ ਛਾਪੇਮਾਰੀ ਦੀ ਖਬਰ ਹੈ ਜਦੋਂ ਕਿ ਜਲੰਧਰ ਵਿਚ ਵੀ ਛਾਪੇਮਾਰੀ ਹੋਈ ਹੈ।
ਦੱਸਿਆ ਜਾ ਰਿਹਾਹੈ ਕਿ ਕੁੱਲ 15 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਖਾਲਿਸਤਾਨ ਸਮਰਥਕਾਂ ਦੀ ਜਾਂਚ ਕੀਤੀ ਜਾ ਰਹੀ ਹੈ।