ਭਾਖੜਾ ਡੈਮ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਬੀ.ਬੀ.ਐੱਮ.ਬੀ. ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਕੁਝ ਸਮੇਂ ਲਈ ਇਕ ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤੇ ਗਏ ਹਨ। ਪ੍ਰਸ਼ਾਸਨ ਵੱਲੋਂ 73 ਹਜ਼ਾਰ ਕਿਊਸਿਕ ਪਾਣੀ ਦੀ ਆਮਦ ਨੂੰ ਵੇਖਦੇ ਹੋਏ ਚੰਡੀਗੜ੍ਹ ਵਿਖੇ ਕੱਲ੍ਹ ਸਵੇਰੇ ਮੀਟਿੰਗ ਰੱਖੀ ਗਈ ਹੈ। ਉਥੇ ਹੀ ਅੱਜ ਸਵੇਰੇ ਪਾਣੀ ਦਾ ਪੱਧਰ 1671.27 ਮਾਪਿਆ ਗਿਆ ਹੈ, ਖ਼ਤਰੇ ਦੇ ਨਿਸ਼ਾਨ ਤੋਂ ਕੁਝ ਹੇਠਾਂ ਰਹਿ ਗਿਆ ਸੀ। ਇਸੇ ਦਰਮਿਆਨ ਬੀ. ਬੀ. ਐੱਮ. ਬੀ. ਵੱਲੋਂ ਫਲੱਡ ਗੇਟ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਸਾਰਾ ਪਾਣੀ ਸਤਲੁਜ ਦਰਿਆ ਵਿਚ ਛੱਡਿਆ ਜਾ ਰਿਹਾ ਹੈ।