ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ ਸਨ। ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਕਾਲਜ ਟਾਂਡਾ ਵਿਖੇ ਗਿਆਨੀ ਕਰਤਾਰ ਸਿੰਘ ਜੀ ਦੀ ਯਾਦਗਾਰ ‘ਤੇ ਫੁੱਲ ਮਿਲਾਵਾਂ ਭੇਂਟ ਕਰਕੇ ਨਮਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਗਿਆਨੀ ਕਰਤਾਰ ਸਿੰਘ ਵਰਗੇ ਦਰਵੇਸ਼ ਸਿਆਸਤਦਾਨ ਦੀ ਸਮੁੱਚੇ ਦੇਸ਼ ਭਾਰਤ ਨੂੰ ਬਹੁਤ ਲੋੜ ਹੈ। ਇਸ ਦੌਰਾਨ ਭਗਵੰਤ ਮਾਨ ਦਾ ਸਰਰਕਾਰੀ ਕਾਲਜ ਟਾਂਡਾ ਪਹੁੰਚਣ ‘ਤੇ ਮੰਤਰੀ ਬ੍ਰਹਮ ਸ਼ੰਕਰ ਜਿਪਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ, ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ, ਚੈਅਰਮੈਨ ਹਰਮੀਤ ਸਿੰਘ ਔਲਖ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਅਰੋੜਾ, ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ, ਨੰਬਰਦਾਰ ਜਗਜੀਵਨ ਜੱਗੀ ਵੱਲੋਂ ਸੁਆਗਤ ਕੀਤਾ।