ਨਵੀਂ ਦਿੱਲੀ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਹਲਕੇ ਬੁਖ਼ਾਰ ਦੀ ਸ਼ਿਕਾਇਤ ਮਗਰੋਂ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਡਾਕਟਰ ਨੇ ਦੱਸਿਆ ਕਿ ਸੋਨੀਆ ਨੂੰ ਸ਼ਨੀਵਾਰ ਸ਼ਾਮ ਮੱਧ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ।
ਸੋਨੀਆ ਗਾਂਧੀ ਨੂੰ ਹਲਕਾ ਬੁਖ਼ਾਰ ਹੈ। ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੋਨੀਆ ਇਸ ਤਰ੍ਹਾਂ ਦੀ ਸਿਹਤ ਸਮੱਸਿਆ ਦਾ ਸਾਹਮਣਾ ਕਰ ਚੁੱਕੀ ਹੈ ਅਤੇ ਪਹਿਲਾਂ ਵੀ ਇਸੇ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲਿਆ ਸੀ।
ਦੱਸ ਦੇਈਏ ਕਿ ਸੋਨੀਆ ਗਾਂਧੀ ਹਾਲ ਹੀ ਵਿਚ ਮੁੰਬਈ ‘ਚ ‘ਇੰਡੀਆ’ ਦੀ ਬੈਠਕ ਵਿਚ ਸ਼ਾਮਲ ਹੋਈ ਸੀ, ਜਿੱਥੇ ਰਾਹੁਲ ਗਾਂਧੀ ਵੀ ਪਹੁੰਚੇ ਸਨ। ਇਸ ਤੋਂ ਪਹਿਲਾਂ ਇਸੇ ਸਾਲ ਮਾਰਚ ਵਿਚ ਵੀ ਉਨ੍ਹਾਂ ਨੂੰ ਬੁਖਾਰ ਦੀ ਸ਼ਿਕਾਇਤ ਮਗਰੋਂ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।