ਗੁਰਦਾਸਪੁਰ – ਡੇਰਾ ਬਾਬਾ ਨਾਨਕ ਨੇੜੇ ਪੁਲਸ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ, ਜਿਸ ਵਿੱਚ ਗੈਂਗਸਟਰਾਂ ਨੇ ਪਹਿਲਾਂ ਪੁਲਸ ‘ਤੇ ਫਾਇਰਿੰਗ ਕੀਤੀ। ਪੁਲਸ ਫੋਰਸ ਵੱਲੋਂ ਵੀ ਜਵਾਬੀ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਪੁਲਸ ਵੱਲੋਂ ਕੁਲ 5 ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਜਿਨ੍ਹਾਂ ‘ਚ ਇਕ ਜ਼ਖ਼ਮੀ ਹੋ ਗਿਆ, ਜਿਸ ਨੂੰ ਡੇਰਾ ਬਾਬਾ ਨਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਐੱਸਐੱਸਪੀ ਅਸ਼ਵਨੀ ਗੋਟੀਅਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ‘ਚ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਲਦ ਹੀ ਮਾਮਲੇ ‘ਚ ਹੋਰ ਖੁਲਾਸੇ ਕੀਤੇ ਜਾਣਗੇ।