ਜਲੰਧਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਵਿਖੇ ਜੀ-20 ਸੰਮੇਲਨ ਦੇ ਸ਼ਾਂਤੀਪੂਰਨ ਆਯੋਜਨ ਨੂੰ ਯਕੀਨੀ ਬਣਾਉਣ ਲਈ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਸ ਟੀਮਾਂ ਨੇ ਸਮੂਹ 28 ਪੁਲਸ ਜ਼ਿਲ੍ਹਿਆਂ ਦੀਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਸਵੇਰੇ 9 ਵਜੇ ਤੋਂ ਸਵੇਰੇ 11 ਵਜੇ ਤੱਕ ਫਲੈਗ ਮਾਰਚ ਵੀ ਕੱਢਿਆ, ਜਿਸ ਉਪਰੰਤ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤਕ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਵਿਖੇ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐੱਸ.ਓ.) ਵੀ ਚਲਾਏ ਗਏ।