ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਨਿਹਾਲਾ ਲਵੇਰਾ ਪਿੰਡ ਵਿੱਚ ਪਹੁੰਚ ਕੇ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਦੱਸ ਦੇਈਏ ਕਿ ਫਿਰੋਜ਼ਪੁਰ ‘ਚ ਸਤਲੁਜ ਨੇ ਤਬਾਹੀ ਮਚਾਈ ਹੋਈ ਹੈ। ਹਰ ਪਾਸੇ ਤਬਾਹੀ ਮਚੀ ਹੋਈ ਹੈ। ਲੋਕਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ। ਲੋਕਾਂ ਦੇ ਘਰਾਂ ਵਿੱਚ ਪਾਣੀ ਵੜ੍ਹ ਗਿਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਅਸੀਂ ਤਿੰਨ-ਚਾਰ ਦਿਨ ਪਹਿਲਾਂ ਹੀ ਪੌਦ ( ਪਨੀਰੀ ) ਬਿਜਵਾ ਦਿੱਤੀ ਸੀ। ਪਨੀਰੀ ਦੀ ਕੋਈ ਘਾਟ ਨਹੀਂ ਆਊਗੀ, ਦੁਬਾਰਾ ਜੀਰੀ (ਝੋਨਾ) ਲੱਗ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਪੱਖੋਂ ਵੀ ਕੋਈ ਕਮੀ ਨਹੀਂ ਆਵੇਗੀ। ਜਿਨ੍ਹਾਂ ਦਾ ਮਾਲੀ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।