ਚੰਡੀਗੜ੍ਹ : ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਪਰਾਲੀ ਸੜਨ ਤੋਂ ਬਾਅਦ ਪ੍ਰਦੂਸ਼ਣ ਨੇ ਵਾਤਾਵਰਣ ‘ਚ ਜ਼ਹਿਰ ਘੋਲ ਦਿੱਤੀ ਹੈ। ਇਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ‘ਤੇ ਵੱਡਾ ਖ਼ਤਰਾ ਮੰਡਰਾ ਰਿਹਾ ਹੈ। ਪ੍ਰਦੂਸ਼ਣ ਦਾ ਪੱਧਰ ਵੱਧਣ ਕਾਰਨ ਆਬੋ-ਹਵਾ ਪੂਰੀ ਤਰ੍ਹਾਂ ਵਿਗੜਨ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ਦਾ ਏਅਰ ਕੁਆਲਿਟੀ ਇੰਡੈਕਸ 295 ਤੱਕ ਪੁੱਜ ਗਿਆ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਜੇਕਰ ਅਜਿਹੇ ਹੀ ਹਾਲਾਤ ਰਹੇ ਤਾਂ ਆਉਣ ਵਾਲੇ ਦਿਨਾਂ ‘ਚ ਹਵਾ ਹੋਰ ਖ਼ਰਾਬ ਹੋ ਸਕਦੀ ਹੈ, ਜਿਸ ਦਾ ਅਸਰ ਬੱਚਿਆਂ ਅਤੇ ਬਜ਼ੁਰਗਾਂ ‘ਤੇ ਪੈ ਸਕਦਾ ਹੈ। ਅਸਥਮਾ ਦੇ ਮਰੀਜ਼ਾਂ ਨੂੰ ਸਾਹ ਦੀ ਸਮੱਸਿਆ ਆ ਸਕਦੀ ਹੈ। ਅਜਿਹੇ ‘ਚ ਘਰੋਂ ਬਾਹਰ ਤੋਂ ਨਿਕਲਣਾ ਸਾਵਧਾਨੀ ਵਰਤੋ। ਮੌਸਮ ਮਾਹਰਾਂ ਦੇ ਮੁਤਾਬਕ ਏ. ਕਿਓ. ਆਈ. 50 ਤੱਕ ਹੋਵੇ ਤਾਂ ਸਭ ਤੋਂ ਸ਼ੁੱਧ, 100 ਤੱਕ ਆਮ ਅਤੇ ਇਸ ਤੋਂ ਜ਼ਿਆਦਾ ਹੋਣ ‘ਤੇ ਇਹ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲੀ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਜੇਕਰ ਪਰਾਲੀ ਹੋਰ ਸੜਦੀ ਹੈ ਤਾਂ ਇਹ ਚਿੰਤਾ ਦਾ ਕਾਰਨ ਬਣ ਸਕਦਾ ਹੈ।