SGPC ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ

Share on Social Media

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੱਲ੍ਹ ਚੋਣ ਹੋਵੇਗੀ ਅਤੇ ਨਵਾਂ ਪ੍ਰਧਾਨ ਬਣਾਇਆ ਜਾਵੇਗਾ। ਇਸ ਦੇ ਨਾਲ ਇਹ ਵੀ ਦੇਖਣਾ ਹੋਵੇਗਾ ਕਿ ਵਿਰੋਧੀ ਧਿਰ ਕਿਸ ਨੂੰ ਉਮੀਦਵਾਰ ਐਲਾਨ ਕਰੇਗੀ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰਕਿਰਿਆ ‘ਚ 190 ਮੈਂਬਰ ਹੁੰਦੇ ਹਨ, ਜਿੰਨਾਂ ‘ਚ 5 ਤਖ਼ਤਾ ਦੇ ਜਥੇਦਾਰ ਵਿਸ਼ੇਸ਼ ਮੈਂਬਰ ਹੁੰਦੇ ਹਨ, ਪਰ ਜਥੇਦਾਰਾਂ ਕੋਲ ਚੋਣ ਲੜਣ ਦਾ ਅਧਿਕਾਰ ਨਹੀਂ ਹੁੰਦਾ ਅਤੇ ਕੁੱਲ ਮੈਂਬਰ 185 ਹੁੰਦੇ ਹਨ।