ਚੰਡੀਗੜ੍ਹ : ਕਮਾਈ ਤੋਂ ਜ਼ਿਆਦਾ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਨੂੰ ਫ਼ਿਲਹਾਲ ਹਾਈਕੋਰਟ ਨੇ ਰਾਹਤ ਨਹੀਂ ਦਿੱਤੀ ਹੈ। ਢਿੱਲੋਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੋਰਟ ਨੇ ਹੁਣ ਤੱਕ ਹੋਈ ਜਾਂਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਸੀ, ਜੋ ਕਿ ਸਰਕਾਰ ਵੱਲੋਂ ਕਰ ਦਿੱਤੀ ਗਈ ਹੈ।
ਪਟੀਸ਼ਨਰ ਧਿਰ ਨੇ ਕੋਰਟ ਨੂੰ ਦੱਸਿਆ ਕਿ ਉਨ੍ਹਾਂ ’ਤੇ ਪਬਲਿਕ ਸਰਵੈਂਟ ਦੱਸਦਿਆਂ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ ਅਤੇ ਕਮਾਈ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ ਲਗਾਏ ਗਏ ਹਨ ਪਰ ਵਿਜੀਲੈਂਸ ਦੇ ਨਿਯਮਾਂ ’ਚ ਵਿਧਾਇਕ ਪਬਲਿਕ ਸਰਵੈਂਟ ਦੀ ਸ਼੍ਰੇਣੀ ਵਿਚ ਹੀ ਨਹੀਂ ਆਉਂਦਾ।