ਚੰਡੀਗੜ੍ਹ: ਭਾਜਪਾ ਦੇ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਨੂੰ ਪੰਜਾਬ ਮਹਿਲਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ, ਜੈ ਇੰਦਰ ਕੌਰ ਨੇ ਸੋਸ਼ਲ ਮੀਡੀਆ ਤੇ ਆਪਣਾ ਬਿਆਨ ਵੀ ਜਾਰੀ ਕੀਤਾ ਹੈ। ਉਨ੍ਹਾਂ ਲਿਖਿਆ ਕਿ, ਮੈਂ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਜੀ ਦਾ ਮੈਨੂੰ ਪੰਜਾਬ ਮਹਿਲਾ ਮੋਰਚਾ ਦਾ ਪ੍ਰਧਾਨ ਨਿਯੁਕਤ ਕਰਨ ਲਈ ਧੰਨਵਾਦ ਕਰਦੀ ਹਾਂ। ਸਿਆਸੀ ਸੂਤਰਾਂ ਅਨੁਸਾਰ ਕਿ ਕੈਪਟਨ ਵੀ ਇਸ ਵੇਲੇ ਕਿਸੇ ਵੱਡੇ ਅਹੁਦੇ ਦੀ ਤਾਕ ਵਿਚ ਹਨ, ਉਨਾਂ ਨੂੰ ਕਿਸੇ ਰਾਜ ਦਾ ਗਵਰਨਰ ਲਾਉਣ ਦੀਆਂ ਕਨਸੋਆਂ ਫਿਰ ਤੇਜ ਹੋ ਸਕਦੀਆਂ ਹਨ।