ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਚ ਜਨਤਾ ਦਰਬਾਰ ਲਗਾਇਆ। ਇਸ ਦੌਰਾਨ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਪਹੁੰਚੇ। ਧਾਲੀਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਤਸੱਲੀ ਨਾਲ ਸੁਣਦਿਆਂ ਉਨ੍ਹਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ।
ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਦਰਬਾਰ ਵਿਚ ਆਏ ਸਮੂਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਮੌਕੇ ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ।
ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਨੂੰ ਸਮਝਦਾ ਹਾਂ ਕਿ ਜਦੋਂ ਲੋਕ ਸਾਰੇ ਪਾਸਿਓਂ ਨਿਰਾਸ਼ ਹੋ ਜਾਂਦੇ ਹਨ ਤਾਂ ਮੇਰੇ ਕੋਲ ਆਉਂਦੇ ਹਨ ਅਤੇ ਇਹ ਮੇਰੀ ਚੰਗੀ ਕਿਸਮਤ ਹੈ ਕਿ ਵਾਹਿਗੁਰੂ ਜੀ ਨੇ ਮੈਨੂੰ ਉਨ੍ਹਾਂ ਦੀ ਮਦਦ ਕਰਨ ਦੇ ਲਾਇਕ ਤਾਕਤ ਬਖ਼ਸ਼ੀ ਹੈ।