ਹਰਿਆਣਾ ਦੇ ਨੂਹ ‘ਚ ਬ੍ਰਜ ਮੰਡਲ ਯਾਤਰਾ ‘ਤੇ ਇਕ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ਨੇ ਪਥਰਾਅ ਕੀਤਾ, ਜਿਸ ਕਾਰਨ ਕਈ ਲੋਕ ਜ਼ਖ਼ਮੀ ਹੋ ਗਏ। ਝੜਪ ਦੌਰਾਨ ਲੋਕਾਂ ਨੇ ਕਈ ਵਾਹਨਾਂ ਨੂੰ ਅੱਗ ਲਾ ਦਿੱਤੀ। ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਨੂਹ ਅਤੇ ਹਾਥੀਨ ਵਿੱਚ ਇੰਟਰਨੈਟ ਸੇਵਾ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਨੂਹ ‘ਚ ਵਿਗੜਦੀ ਸਥਿਤੀ ਕਾਰਨ ਨਲਹਾਰ ਮੰਦਰ ‘ਚ ਕਰੀਬ 5000 ਲੋਕ ਫਸੇ ਹੋਏ ਹਨ। ਇਸ ਵਿੱਚ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕ ਸ਼ਾਮਲ ਹਨ। ਨੇੜਲੇ ਪਿੰਡ ਤੋਂ ਮੁਸਲਿਮ ਭਾਈਚਾਰੇ ਦੇ ਲੋਕ ਤਲਵਾਰਾਂ ਲੈ ਕੇ ਨੂਹ ਪਹੁੰਚ ਰਹੇ ਹਨ।
ਇਸ ਤੋਂ ਬਾਅਦ ਗੋਲੀ ਚਲਾਈ ਗਈ। ਪਤਾ ਲੱਗਾ ਹੈ ਕਿ ਤਿੰਨ ਲੋਕਾਂ ਨੂੰ ਗੋਲ਼ੀ ਲੱਗੀ ਹੈ। ਸੂਚਨਾ ਇਹ ਵੀ ਆ ਰਹੀ ਹੈ ਕਿ ਗੋਲ਼ੀ ਲੱਗਣ ਕਾਰਨ ਬਜਰੰਗ ਦਲ ਦੇ ਇੱਕ ਵਰਕਰ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।