ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਲਈ ਵੱਡੀ ਐਲਾਨ ਕੀਤਾ ਹੈ। ਇਸ ਐਲਾਨ ਦੇ ਤਹਿਤ ਹੁਣ ਬਜ਼ੁਰਗਾਂ ਨੂੰ ਪੰਜਾਬ ਦੀਆਂ ਅਦਾਲਤਾਂ ਵਿਚ ਪੇਸ਼ੀ ਲਈ ਧੱਕੇ ਨਹੀਂ ਖਾਣੇ ਪੈਣਗੇ। ਸਰਕਾਰ ਨੇ ਬਜ਼ੁਰਗਾਂ ਦੀ ਸੁਣਵਾਈ ਆਨਲਾਈਨ ਕਰਵਾਏ ਜਾਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਇਕ ਮੋਬਾਇਲ ਲਿੰਕ ਉਪਲੱਬਧ ਕਰਵਾਇਆ ਜਾਵੇਗਾ। ਇਸ ਨਾਲ ਬਜ਼ੁਰਗ ਕਿਸੇ ਵੀ ਥਾਂ ਤੋਂ ਅਦਾਲਤ ਵਿਚ ਪੇਸ਼ ਹੋ ਸਕਣਗੇ। ਫ਼ਿਲਹਾਲ ਸੂਬਾ ਸਰਕਾਰ ਵੱਲੋਂ ਮੋਬਾਇਲ ਲਿੰਕ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਸਰਕਾਰ ਦੇ ਇਨ੍ਹਾਂ ਹੁਕਮਾਂ ਅਨੁਸਾਰ ਇਹ ਸਪੱਸ਼ਟ ਹੈ ਕਿ ਹੁਣ ਸੂਬੇ ਵਿਚ ਅਦਾਲਤੀ ਪ੍ਰਕਿਰਿਆ ਵੀ ਇਕ ਕਲਿੱਕ ਨਾਲ ਜਲਦੀ ਮੁਕੰਮਲ ਹੋ ਸਕਦੀ ਹੈ।