ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਜ਼ਿਆਦਾ ਵਧਣ ਕਰਕੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਦਰਜਨ ਤੋਂ ਵੱਧ ਪਿੰਡਾਂ ਵਿਚ ਜਿੱਥੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉੱਥੇ ਹੀ ਲੋਕਾਂ ਦੇ ਘਰਾਂ ਵਿਚ ਪਾਣੀ ਦਾਖ਼ਲ ਹੋਣ ਕਰਕੇ ਉਹਨਾਂ ਨੂੰ ਪ੍ਰਸ਼ਾਸਨ ਵੱਲੋਂ ਬਚਾਉਣ ਲਈ ਐੱਨ.ਡੀ.ਆਰ.ਐੱਫ. ਟੀਮ ਦੀ ਮਦਦ ਲਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵੱਲੋਂ ਪਾਣੀ ਦੀ ਮਾਰ ਹੇਠ ਫਸੇ 31 ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਪਰ ਪਹੁੰਚਾਇਆ ਗਿਆ ਹੈ ਜਦਕਿ ਪਾਣੀ ਦੇ ਘੇਰੇ ਵਿਚ ਫਸੇ ਡੰਗਰਾਂ ਲਈ ਚਾਰਾ ਮੁਹੱਈਆ ਕਰਵਾਇਆ ਜਾ ਰਿਹਾ ਹੈ।