ਜਲੰਧਰ ਦਿਹਾਤ ਦੇ ਕ੍ਰਾਈਮ ਬ੍ਾਂਚ ਦੀ ਟੀਮ ਨੇ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਐੱਸਪੀ ਮਨਪ੍ਰਰੀਤ ਸਿੰਘ ਿਢੱਲੋਂ ਨੇ ਦੱਸਿਆ ਕਿ ਪੁਲਿਸ ਪਾਰਟੀ ਜਲੰਧਰ-ਕਰਤਾਰਪੁਰ ਰੋਡ ‘ਤੇ ਗਸ਼ਤ ਕਰ ਰਹੇ ਸੀ ਤਾਂ ਇਕ ਦੌਰਾਨ ਪੈਦਲ ਆਉਂਦੇ ਇਕ ਨੌਜਵਾਨ ਨੇ ਜਦ ਪੁਲਿਸ ਪਾਰਟੀ ਦੇਖੀ ਤਾਂ ਉਹ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ। ਉਸ ਨੇ ਹੱਥ ‘ਚ ਫੜੇ ਮੋਮੀ ਲਫਾਫੇ ਨੂੰ ਘਾਹ ‘ਤੇ ਸੁੱਟ ਦਿੱਤਾ। ਸ਼ੱਕ ਪੈਣ ‘ਤੇ ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਜਦੋਂ ਉਸ ਦਾ ਨਾਮ ਪੁੱਿਛਆ ਤਾਂ ਉਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਕੀਪਾ ਵਾਸੀ ਪਿੰਡ ਪੀਰੇਵਾਲਾ ਕਪੂਰਥਲਾ ਦੱਸਿਆ। ਜਦ ਪੁਲਿਸ ਪਾਰਟੀ ਨੇ ਉਸ ਵੱਲੋਂ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ‘ਤੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਫੜੇ ਗਏ ਮੁਲਜ਼ਮ ਖ਼ਿਲਾਫ਼ ਜ਼ਿਲ੍ਹਾ ਕਪੂਰਥਲਾ ਦੇ ਵੱਖ-ਵੱਖ ਥਾਣਿਆਂ ‘ਚ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਪੁੱਛਗਿਛ ਕਰ ਕੇ ਉਸ ਦੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।